Arise, awake and organize to strive for the establishment of a classless, castles and gender discrimination free secular society. ਜਾਗੋ! ਜਥੇਬੰਦ ਹੋਵੇ!! ਜਮਾਤ ਰਹਿਤ, ਜਾਤ ਰਹਿਤ ਤੇ ਨਾਰੀ ਮੁਕਤੀ ਵੱਲ ਸੇਧਤ ਸੈਕੂਲਰ ਸਮਾਜ ਦੀ ਸਿਰਜਣਾ ਲਈ ਸੰਘਰਸ਼ ਕਰੋ!!!

Friday 5 July 2019

ਲੋਕ ਵਿਰੋਧੀ ਹੈ ਕੇਂਦਰੀ ਬਜਟ: ਪਾਸਲਾ

ਜਲੰਧਰ: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਅੱਜ ਇੱਥੇ ਕਿਹਾ ਕਿ ਕਿ ਮੋਦੀ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਇਹ ਬਜਟ ਲੋਕ ਵਿਰੋਧੀ ਹੈ। ਇਸ ਬਜਟ ਨਾਲ ਤੇਲ ਦੀਆਂ ਕੀਮਤਾਂ ਵੱਧਣ ਨਾਲ ਮਹਿੰਗਾਈ ਵਧੇਗੀ, ਜਿਸ ਦਾ ਸਿੱਧਾ ਅਸਰ ਆਮ ਲੋਕਾਂ 'ਤੇ ਪਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਬਜਟ 'ਚ ਕਿਸਾਨਾਂ ਲਈ ਵੀ ਕੁੱਝ ਨਹੀਂ ਕੀਤਾ ਗਿਆ ਅਤੇ ਕਰਜ਼ੇ ਦੇ ਬੋਝ ਥੱਲੇ ਦੱਬੀ ਕਿਸਾਨੀ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ। ਸਰਕਾਰੀ ਅਦਾਰਿਆਂ ਅਤੇ ਖਾਸਕਰ ਰੇਲਵੇ ਨੂੰ ਨਿੱਜੀ ਹੱਥਾਂ 'ਚ ਸੌਂਪਣ ਦੀਆਂ ਕੋਸ਼ਿਸ਼ਾਂ ਵੀ ਮਾਰੂ ਸਾਬਤ ਹੋਣਗੀਆਂ।

1 comment:

  1. why communist parties in punjab and revolutionary groups that follow marx are only limited to native (Punjabi) language. Most of the papers that are available are also in punjabi like 'LALKAR'. If we want youth to connect with our idea why not we also adopt a language that is not limited to any state or community

    ReplyDelete