Arise, awake and organize to strive for the establishment of a classless, castles and gender discrimination free secular society. ਜਾਗੋ! ਜਥੇਬੰਦ ਹੋਵੇ!! ਜਮਾਤ ਰਹਿਤ, ਜਾਤ ਰਹਿਤ ਤੇ ਨਾਰੀ ਮੁਕਤੀ ਵੱਲ ਸੇਧਤ ਸੈਕੂਲਰ ਸਮਾਜ ਦੀ ਸਿਰਜਣਾ ਲਈ ਸੰਘਰਸ਼ ਕਰੋ!!!

Sunday 17 November 2019

ਦਲਿਤ ਨੌਜਵਾਨ ਦੇ ਕਤਲ ਦੀ ਨਿਖੇਧੀ

ਜਲੰਧਰ- 17 ਨਵੰਬਰ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ ਐਮ ਪੀ ਆਈ) ਦੇ ਜਨਰਲ ਸਕੱਤਰ ਕਾ. ਮੰਗਤ ਰਾਮ ਪਾਸਲਾ, ਕੇਂਦਰੀ ਸਟੈਡਿੰਗ ਕਮੇਟੀ ਮੈਂਬਰ ਹਰਕੰਵਲ ਸਿੰਘ ਅਤੇ ਐਕਟਿੰਗ ਸੂਬਾ ਸਕੱਤਰ ਪਰਗਟ ਸਿੰਘ ਜਾਮਰਾਏ ਨੇ ਸਾਂਝੇ ਪ੍ਰੈਸ ਬਿਆਨ 'ਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਚਾਂਗਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਆਗੂਆਂ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਸਖਤ ਸ਼ਜਾਵਾ ਦੇਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਦਲਿਤ ਨੌਜਵਾਨ ਨਾਲ ਜਾਨਵਰਾਂ ਨਾਲੋਂ ਵੀ ਮਾੜਾ ਸਲੂਕ ਕੀਤਾ ਗਿਆ, ਇਹ ਦਲਿਤ ਨੌਜਵਾਨ ਸਿਵਲ ਹਸਪਤਾਲ ਲਹਿਰਾਗਾਗਾ ਤੇ ਸੰਗਰੂਰ ਵਿਚ ਇਲਾਜ ਲਈ ਭਟਕਟਾ ਰਿਹਾ। ਸਾਥੀ ਪਾਸਲਾ ਤੇ  ਆਗੂਆਂ ਨੇ ਕਿਹਾ ਕਿ ਜਿੱਥੇ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਉਤਸਵ ਮਨਾ ਰਹੇ ਹਾਂ ਉਸ ਸਮੇਂ ਦਲਿਤ ਨੌਜਵਾਨ ਜਗਮੇਲ ਸਿੰਘ ਨਾਲ ਵਾਪਰੀ ਇਹ ਘਟਨਾ ਮੌਜੂਦਾ ਸਮਾਜ ਵਿਚ ਦਲਿਤਾਂ ਦੀ ਹਾਲਤ ਨੂੰ ਬਿਆਨ ਕਰਦੀ ਹੈ। ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਿਵਾਰ ਨੂੰ ਇਨਸਾਫ ਦਵਾਉਣ ਲਈ ਬਣਾਈ ਐਕਸ਼ਨ ਕਮੇਟੀ ਦੀ ਹਮਾਇਤ ਕਰਦਿਆਂ ਆਗੂਆਂ ਨੇ ਦੋਸ਼ੀਆਂ ਨੂੰ ਸਖਤ ਸ਼ਜਾਵਾ ਦੇਣ ਮੰਗ ਕੀਤੀ।

No comments:

Post a Comment