Arise, awake and organize to strive for the establishment of a classless, castles and gender discrimination free secular society. ਜਾਗੋ! ਜਥੇਬੰਦ ਹੋਵੇ!! ਜਮਾਤ ਰਹਿਤ, ਜਾਤ ਰਹਿਤ ਤੇ ਨਾਰੀ ਮੁਕਤੀ ਵੱਲ ਸੇਧਤ ਸੈਕੂਲਰ ਸਮਾਜ ਦੀ ਸਿਰਜਣਾ ਲਈ ਸੰਘਰਸ਼ ਕਰੋ!!!

Friday 3 January 2020

ਆਰਐਮਪੀਆਈ ਵਲੋਂ ਰੇਲ, ਰਸੋਈ ਗੈਸ, ਬਿਜਲੀ ਦਰਾਂ ਅਤੇ ਬਸ ਕਿਰਾਏ ’ਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਮੰਗ

ਜਲੰਧਰ; 3 ਜਨਵਰੀ - ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਵਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਰੇਲ ਕਿਰਾਇਆਂ, ਰਸੋਈ ਗੈਸ ਦੇ ਰੇਟਾਂ, ਬਿਜਲੀ ਦਰਾਂ ਅਤੇ ਬਸ ਕਿਰਾਇਆਂ ’ਚ ਕੀਤੇ ਅਸਹਿ ਵਾਧੇ ਦੀ ਨਿਖੇਧੀ ਕਰਦਿਆਂ, ਇਹ ਲੱਕ ਤੋੜਵਾਂ ਵਾਧਾ ਫੌਰੀ ਵਾਪਸ ਲੈਣ ਦੀ ਮੰਗ ਕੀਤੀ।
ਅੱਜ ਇਥੋਂ ਜਾਰੀ ਇੱਕ ਬਿਆਨ ਰਾਹੀਂ ਪਾਰਟੀ ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਅਤੇ ਪੰਜਾਬ ਰਾਜ ਕਮੇਟੀ ਦੇ ਸਕੱਤਰ ਸਾਥੀ ਹਰਕੰਵਲ ਸਿੰਘ ਤੇ ਐਕਟਿੰਗ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਇ ਨੇ ਕਿਹਾ ਕਿ ਬੇਰੁਜ਼ਗਾਰੀ, ਮਹਿੰਗਾਈ ਅਤੇ ਚੌਤਰਫਾ ਮੰਦਵਾੜੇ ਦੀ ਮਾਰ ਝੱਲ ਰਹੇ ਗਰੀਬ ਆਵਾਮ ਨੂੰ ਰਾਹਤ ਦੇਣ ਦੀ ਬਜਾਇ ਦੋਹੇਂ ਲੋਕ ਦੋਖੀ ਸਰਕਾਰਾਂ ਵਲੋਂ ਲੱਦਿਆ ਗਿਆ ਉਕਤ ਬੋਝ ਲੋਕਾਂ ਦੀ ਬਰਦਾਸ਼ਤ ਤੋਂ ਬਾਹਰ ਹੈ।
ਕਮਿਊਨਿਸਟ ਆਗੂਆਂ ਨੇ ਮਿਹਨਤੀ ਲੋਕਾਂ ਨੂੰ ਇਸ ਵਾਧੇ ਦਾ ਹਰ ਪੱਧਰ ’ਤੇ ਵਿਰੋਧ ਕਰਨ ਦੀ ਅਪੀਲ ਕਰਦਿਆਂ ਪਾਰਟੀ ਸਫ਼ਾਂ ਨੂੰ ਸੱਦਾ ਦਿੱਤਾ ਕਿ ਉਹ 8 ਜਨਵਰੀ ਦੀ ਕੌਮੀ ਹੜਤਾਲ ਅਤੇ ਬੰਦ ਦੀ ਕਾਮਯਾਬੀ ਲਈ ਚਲਾਈ ਜਾ ਰਹੀ ਮੁਹਿੰਮ ਦਰਮਿਆਨ ਉਕਤ ਵਾਧੇ ਖਿਲਾਫ਼ ਦੋਹਾਂ ਸਰਕਾਰਾਂ ਦੀਆਂ ਅਰਥੀਆਂ ਫੂਕੀਆਂ ਜਾਣ। ਪਾਰਟੀ ਆਗੂਆਂ ਨੇ ਮੱਧ ਪ੍ਰਦੇਸ਼ ਦੇ ਪੰਜਾਬੀ ਅਤੇ ਸਿੱਖ ਆਬਾਦਕਾਰਾਂ ਦੇ ਉਜਾੜੇ ਦਾ ਸਖ਼ਤ ਨੋਟਿਸ ਲੈਂਦਿਆਂ ਇਨ੍ਹਾਂ ਕਿਸਾਨਾਂ ਦੇ ਫੌਰੀ ਮੁੜ ਵਸੇਬੇ ਦੀ ਮੰਗ ਕੀਤੀ।

No comments:

Post a Comment